ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਪੁੱਤ ਦਵਿੰਦਰ ਪ੍ਰਤਾਪ ਸਿੰਘ ਤੋਮਰ ਦੀ ਇੱਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ 500 ਕਰੋੜ ਦੀ ਡੀਲ ਬਾਰੇ ਗੱਲਬਾਤ ਹੋ ਰਹੀ |ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇੱਕ ਵਾਰ ਫੇਰ ਤੋਂ ਸਿਆਸੀ ਪਾਰਾ ਵੱਧ ਗਿਆ ਹੈ | ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਇੱਕ ਵੀਡੀਓ ਵਾਇਰਲ ਹੋਈ ਸੀ
ਜਿਸ ਚ ਇੱਕ ਵਿਚੋਲੇ ਰਾਹੀਂ ਖਾਣ ਮਾਲਕ ਤੋਂ ਕਰੋੜਾਂ ਰੁਪਏ ਲੈਣ ਦੀ ਗੱਲ ਹੋ ਰਹੀ ਸੀ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਕਾਂਗਰਸ ਖੁੱਲ ਕੇ ਸਾਹਮਣੇ ਆਈ ਉੱਥੇ ਹੀ ਭਾਜਪਾ ਇਸ ਮਾਮਲੇ ਨੂੰ ਲੈ ਕੇ ਬੈਕ ਫੁਟ ਤੇ ਨਜ਼ਰ ਆ ਰਹੀ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਕਮਲਨਾਥ ਦੇ ਮੀਡੀਆ ਸਲਾਹਕਾਰ ਨੇ ਇਸ ਮਾਮਲੇ ਦੀ ਜਾਂਚ ਈ ਡੀ ਅਤੇ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਜਦਕਿ ਦੂਜੇ ਪਾਸੇ ਰਾਮੂ ਭਈਆ ਨੇ ਉਹਨਾਂ ਦਾ ਅਕਸ ਖਰਾਬ ਕਰਨ ਦਾ ਦੋਸ਼ ਲਗਾਉਂਦੇ ਹੋਏ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕਰਵਾਇਆ ਹੈ। ਉਹਨਾਂ ਨੇ ਇਸ ਵੀਡੀਓ ਨੂੰ ਐਡਿਟ ਕਰਕੇ ਪੇਸ਼ ਕਰਨ ਦੀ ਵੀ ਗੱਲ ਕਹੀ ਸੀ।ਹੁਣ ਇੱਕ ਵਾਰ ਫੇਰ ਇਹ ਦੂਜੀ ਵੀਡੀਓ ਵਾਇਰਲ ਹੋਈ ਹੈ | ਤੁਸੀ ਵੀ ਦੇਖੋ ਇਹ ਵੀਡੀਓ |