ਫ਼ਿਰੋਜ਼ਪੁਰ ਵਿੱਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ ਦੋ ਭਰਾਵਾਂ ਤੇ ਇੱਕ ਲੜਕੀ ਦੀ ਮੌਤ।
ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਕਸਬੇ ਵਿੱਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਜਿੱਥੇ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ‘ਤੇ ਸਵਾਰ ਕੁਲਦੀਪ ਸਿੰਘ, ਅਮਰ ਸਿੰਘ ਅਤੇ ਉਨ੍ਹਾਂ ਦੀ ਲੜਕੀ ਕਸਬਾ ਮੱਖੂ ਤੋਂ ਵਾਪਸ ਆਪਣੇ ਪਿੰਡ ਘੁੱਦੂ ਵਾਲਾ ਨੂੰ ਆ ਰਹੇ ਸਨ,ਜਦੋਂ ਉਹ ਬਿਜਲੀ ਘਰ ਨੇੜੇ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਤਿੰਨਾਂ ਦੀ ਮੌਤ ਹੋ ਗਈ । ਉਕਤ ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਕਾਰ ਚਾਲਕ ਨਸ਼ਾ ਤਸਕਰ ਸਨ, ਜੋ ਆਪਣੀ ਕਾਰ ਵਿਚ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਸਨ ਅਤੇ ਸੀ.ਆਈ.ਏ ਸਟਾਫ਼ ਪੁਲਿਸ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ, ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ | ਜਿਸ ਕਾਰਨ ਉਹ ਭੱਜਣ ਲਈ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਹੇ ਸਨ। ਅਤੇ ਇਸ ਦੌਰਾਨ ਇਹ ਘਟਨਾ ਵਾਪਰੀ। ਉਸ ਨੇ ਮੰਗ ਕੀਤੀ ਹੈ। ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਡਰਾਈਵਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਜਦੋਂ ਇਸ ਘਟਨਾ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਂਚ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਫਿਰੋਜਪੁਰ ਤੋਂ ਸੁਖਚੈਨ ਸਿੰਘ ਦੀ ਰਿਪੋਰਟ