ਮਜੀਠਾ ਦੇ ਪਿੰਡ ਪੰਧੇਰ ਕਲਾਂ ‘ਚ ਇਕ ਬੇਟੇ ਨੇ ਆਪਣੇ ਮਾਤਾ-ਪਿਤਾ ਦਾ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੇ ਸਰੀਏ ਨਾਲ ਵਾਰ ਕਰਕੇ ਦੋਵਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦਰਅਸਲ, ਪਿੰਡ ‘ਚ ਇਕ ਵਿਆਹ ਸੀ ਅਤੇ ਪ੍ਰਿਤਪਾਲ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਉਸ ਦੇ ਮਾਤਾ-ਪਿਤਾ ਉਸ ਨੂੰ ਘਰੋਂ ਦੁਬਾਰਾ ਉੱਥੇ ਜਾਣ ਤੋਂ ਰੋਕ ਰਹੇ ਸਨ। ਇਸ ਕਾਰਨ ਉਸ ਨੇ ਦੋਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਕਾਰਨ ਗੁਰਮੀਤ ਸਿੰਘ ਅਤੇ ਕੁਲਵਿੰਦਰ ਕੌਰ ਦੀ ਮੌਤ ਹੋ ਗਈ ਹੈ।
ਪੁਲਿਸ ਨੇ ਮੁਲਜ਼ਮ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਆਪਣੀ ਮਾਂ ਦੇ ਚਿਹਰੇ ਉੱਤੇ ਬੜੀ ਬੁਰੀ ਤਰ੍ਹਾਂ ਵਾਰ ਕੀਤੇ ਸਨ ਜਿਸਦੀ ਮੌਕੇ ਤੇ ਹੀ ਮੌਤ ਹੋ ਗਈ। ਤੇ ਉਸਦੇ ਪਿਤਾ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੇ ਦਮ ਤੋੜ ਦਿੱਤਾ ਉਸਦੇ ਸਿਰ ਦੇ ਉੱਤੇ ਇਸ ਲਈ ਕਾਫੀ ਵਾਰ ਕੀਤੀ ਸਨ। ਇਹ ਨਸ਼ੇ ਦੀ ਹਾਲਤ ਵਿੱਚ ਸੀ ਜਿਸ ਦੇ ਚਲਦੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਸਿਰਫ ਨਿੱਕੀ ਜਿਹੀ ਗੱਲ ਕਰਕੇ ਕਿ ਉਸ ਨੂੰ ਸ਼ਰਾਬ ਪੀਣ ਤੋਂ ਰੋਕਿਆ ਗਿਆ ਸੀ। ਤੇ ਉਸ ਵਲੋਂ ਆਪਣੇ ਮਾਂ ਪਿਓ ਦਾ ਕਤਲ ਕਰ ਦਿੱਤਾ ਗਿਆ।