HomeVideosਪਠਾਨਕੋਟ ‘ਚ ਵੱਡਾ ਹਾਦਸੇ ਦਾ ਸ਼ਿਕਾਰ ਹੋਈ ਸਕੂਲ ਬੱਸ

ਪਠਾਣਕੋਟ ਤੋ ਇਕ ਵੱਡੀ ਖਬਰ ਸਾਮਣੇ ਆ ਰਾਹੀ ਹੈ ਜਿਥੇ ਸਕੂਲ ਦੀ ਬਸ ਇਕ ਹਾਦਸੇ ਦਾ ਸ਼ਿਕਾਰ ਹੋਣ ਦੀ ਖਬਰ ਸਾਮਣੇ ਆ ਰਾਹੀ ਹੈ ਮਿਲੀ ਜਾਣਕਾਰੀ ਦੇ ਮੁਤਾਬਕ ਬਸ ਚਲਾਕ ਨੇ  ਸਮਾਂ ਕਵਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਤੇਜ਼ ਰਫਤਾਰ ਕਾਰਨ ਬੱਸ ਸੜਕ ਤੋਂ ਪਲਟ ਗਈ। ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਗਿਆ। ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਸਲ ਜਾਣਕਾਰੀ ਮੁਤਾਬਕ ਪਠਾਨਕੋਟ ਦੇ ਸੁਜਾਨਪੁਰ ਰੋਡ ‘ਤੇ ਉਸ ਸਮੇਂ ਹਾਦਸਾ ਹੋ ਗਿਆ, ਜਦੋਂ ਬੱਚਿਆਂ ਨੂੰ ਲੈ ਕੇ ਜਾ ਰਹੀ ਪ੍ਰਾਈਵੇਟ ਸਕੂਲ ਦੀ ਬੱਸ ਸਮੇਂ ਨੂੰ ਕਵਰ ਕਰਨ ਲਈ ਤੇਜ਼ ਰਫਤਾਰ ਕਾਰਨ ਅੱਗੇ ਜਾ ਰਹੇ ਦੋ ਵਾਹਨਾਂ ਦੇ ਡਰਾਈਵਰ ਵੱਲੋਂ ਬ੍ਰੇਕ ਲਾਉਣ ਕਾਰਨ ਬੱਸ ਬੇਕਾਬੂ ਹੋ ਗਈ। ਬੱਸ ‘ਚ ਸਵਾਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਸਥਾਨਕ ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਗਿਆ। ਬੱਸ ‘ਚ ਫਸਟ ਏਡ ਕਿੱਟ ਵੀ ਨਹੀਂ ਸੀ। ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਪੂਰੇ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਸਥਾਨਕ ਲੋਕਾਂ ਨੇ ਬੱਸ ਡਰਾਈਵਰ ‘ਤੇ ਦੋਸ਼ ਲਾਇਆ ਹੈ ਕਿ ਬੱਸ ਬਹੁਤ ਤੇਜ਼ ਰਫਤਾਰ ਨਾਲ ਚਲਾਈ ਜਾ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਸਬੰਧੀ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਸ ਬੱਸ ਚਾਲਕ ਵੱਲੋਂ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾਇਆ ਜਾ ਰਿਹਾ ਸੀ, ਜਿਸ ਸਬੰਧੀ ਉਨ੍ਹਾਂ ਪਹਿਲਾਂ ਵੀ ਸਕੂਲ ਨੂੰ ਸ਼ਿਕਾਇਤ ਕੀਤੀ ਸੀ ਪਰ ਫਿਲਹਾਲ ਕਿਸੇ ਨੇ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ।

About Author

Posted By City Home News

Leave a Reply

Your email address will not be published. Required fields are marked *