ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ’ਤੇ ਬੰਦੀ ਛੋੜ ਦਿਵਸ ਮੌਕੇ ਨਿਹੰਗ ਜਥੇਬੰਦੀਆਂ ਵਲੋਂ ਥਾਪਿਆ ਜਥੇਦਾਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ’ਚ ਚਿੰਤਾ
=ਅੰਮ੍ਰਿਤਸਰ ’ਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਬੰਦੀ ਛੋੜ ਦਿਵਸ ਮੌਕੇ ਨਿਹੰਗ ਜਥੇਬੰਦੀਆਂ ਵਲੋਂ ਵਿਸ਼ੇਸ਼ ਸਮਾਗਮ ਉਲੀਕਿਆ ਜਾਂਦਾ ਹੈ। ਇਸ ਵਾਰ ਸਨਮਾਨ ਸਮਾਗਮ ਦਰਮਿਆਨ ਇਕ ਨਿਹੰਗ ਸਿੰਘ ਵਲੋਂ 96 ਕਰੋੜੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ਜਥੇਦਾਰ ਐਲਾਨ ਦਿੱਤਾ ਗਿਆ। ਇਸ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ’ਚ ਚਿੰਤਾ ਪਾਈ ਜਾ ਰਹੀ ਹੈ।ਹਾਲਾਂਕਿ ਇਸ ਐਲਾਨ ਹੋਣ ਤੋਂ ਬਾਅਦ ਸਪੀਕਰ ਦੀ ਅਵਾਜ ਬੰਦ ਰ ਦਿੱਤੀ ਗਈ ਸੀ ਅਤੇ ਇਹ ਦੇਖਿਆ ਜਾ ਰਿਹਾ ਹੈ ਕਿ ਇਹ ਸੋਚੀ ਸਮਝੀ ਸਾਜਿਸ਼ ਹੈ ਜਾਂ ਫਿਰ ਕੋਈ ਸਿਆਸਤ
ਓਧਰ ਜਥੇਦਾਰ ਰਘਬੀਰ ਸਿੰਘ ਵਲੋਂ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਅਣਗਹਿਲੀ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਇਸ ਐਲਾਨ ਹੋਣ ਤੋਂ ਬਾਅਦ ਕਰਨੈਲ ਸਿੰਘ ਪੀਰ ਮੁਹੰਮਦ ਨੇ ‘ਬੰਦੀ ਛੋੜ ਦਿਵਸ’ ਅਤੇ ਦੀਵਾਲੀ ਮੌਕੇ ਨਿਹੰਗ ਸਿੰਘਾਂ ਦੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਅਜਿਹੇ ਸ਼ਖਸ ਖਿਲਾਫ਼ ਧਾਰਮਿਕ ਕਾਰਵਾਈ ਕੀਤੀ ਜਾਵੇ।
ਕਿਹਾ ਕਿ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਕਾਲ ਤਖ਼ਤ ਸਾਹਿਬ ਅਤੇ ਬਾਕੀ ਚਾਰ ਸਿੰਘ ਸਾਹਿਬਨ ਸੰਗਤਾਂ ਨੂੰ ਸੰਬੋਧਨ ਕਰਨ ਦਾ ਅਧਿਕਾਰ ਹੈ ਅਤੇ ਜੇਕਰ ਕੋਈ ਹੋਰ ਵਿਅਕਤੀ ਸਿੱਖ ਪੰਥ ਨਾਲ ਸਬੰਧਤ ਆਪਣੇ ਵਿਚਾਰ ਜਾਂ ਸੁਝਾਅ ਦੇਣਾ ਚਾਹੁੰਦੇ ਹਨ, ਉਹ ਲਿਖ਼ਤੀ ਰੂਪ ਵਿੱਚ ਮਾਣਯੋਗ ਸਿੰਘ ਸਾਹਿਬਾਨ ਨੂੰ ਦੇ ਸਕਦੇ ਹਨ