ਪੰਜਾਬ ਕੈਬਨਿਟ ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਹਨ। ਸੋਮਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਦੇ ਬਜ਼ੁਰਗ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਨਗੇ। ਇਹ ਸਕੀਮ ਆਉਣ ਵਾਲੇ ਗੁਰੂਪੁਰਵ ਤੋਂ ਲਾਗੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼ਹੀਦਾਂ ਦੀਆਂ ਵਿਧਵਾਵਾਂ ਅਤੇ ਪੈਰਾ ਮਿਲਟਰੀ ਫੋਰਸ ਵਿੱਚ ਸੇਵਾ ਕਰਦੇ ਹੋਏ ਅਪਾਹਜ ਹੋਣ ਵਾਲੇ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਵਿੱਚ ਵਾਧਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਵਪਾਰੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਕਾਨੂੰਗੋ ਅਤੇ ਪਟਵਾਰੀਆਂ ਦਾ ਸਾਂਝਾ ਕੈਡਰ ਵੀ ਐਲਾਨਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਦੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਦੱਸਿਆ ਹੈ ਕਿ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ ਮਨਜੂਰੀ ਦਿੱਤੀ ਹੈ, ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ ਖੁਆਰੀ ਵੀ ਦੂਰ ਹੋਵੇਗੀ।
ਉਨ੍ਹਾਂ ਨੇ ਇਸ ਬਾਰੇ ਟਵੀਟ ਵਿਚ ਲਿਖਿਆ ਹੈ- ‘‘ਪੰਜਾਬ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ… ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ ਮੰਜੂਰੀ ਦਿੱਤੀ ਹੈ…ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ ਖੁਆਰੀ ਵੀ ਦੂਰ ਹੋਵੇਗੀ… ਅਸੀਂ ਪੰਜਾਬ ‘ਚ ਵਪਾਰ ਨੂੰ ਹੁਲਾਰਾ ਦੇਣ ਲਈ ਵਚਨਬੱਧ ਹਾਂ…