
ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਏ ਜਾਣ ਵਾਲੇ ਇਤਿਹਾਸਕ ਮੇਲਾ ਮਾਘੀ ਦੀ ਅੱਜ ਰਸਮੀ ਤੌਰ ਤੇ ਸਮਾਪਤੀ ਹੋ ਗਈ, ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਮਾਪਤੀ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ ਛੇ ਤੇ ਸਥਿਤ ਗੁਰਦੁਆਰਾ ਬਾਬਾ ਨੈਣਾ ਸਿੰਘ ਤੋਂ ਬਾਬਾ ਬਲਬੀਰ ਸਿੰਘ ਦੀ ਅਗਵਾਈ ਦੇ ਵਿਚ ਮਹੱਲਾ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਪਹੁੰਚਿਆ। ਇਸ ਮਹੱਲੇ ਦੌਰਾਨ ਨਿਹੰਗ ਸਿੰਘਾਂ ਦੇ ਵੱਖ ਵੱਖ ਦਲਾਂ ਦੇ ਮੁਖੀਆਂ ਨੇ ਭਾਗ ਲਿਆ । ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਨਿਹੰਗ ਸਿੰਘ ਫੌਜਾਂ ਨੇ ਗੱਤਕੇ ਦੇ ਜੌਹਰ ਵਿਖਾਏ, ਇਸ ਤੋਂ ਇਲਾਵਾ ਘੋੜ ਦੌੜ ਦਾ ਪ੍ਰਦਰਸ਼ਨ ਵੀ ਹੋਇਆ। ਇਸ ਮਹੱਲੇ ਦੌਰਾਨ ਨਿਹੰਗ ਸਿੰਘਾਂ ਨੇ ਰਵਾਇਤੀ ਸ਼ਸਤਰਾਂ ਦਾ ਪ੍ਰਦਰਸ਼ਨ ਵੀ ਕੀਤਾ, ਵੱਡੀ ਗਿਣਤੀ ਚ ਸੰਗਤ ਘੋੜ ਦੌੜ ਅਤੇ ਗੱਤਕਾ ਪ੍ਰਦਰਸ਼ਨ ਵੇਖਣ ਲਈ ਪਹੁੰਚੀ। ਮੁਹੱਲੇ ਦੌਰਾਨ ਜਿੱਥੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਉਥੇ ਹੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਇਸ ਮੁਹੱਲੇ ਦਾ ਸ਼ਹਿਰ ਵਾਸੀਆਂ ਨੇ ਥਾਂ ਥਾਂ ਤੇ ਸਵਾਗਤ ਕੀਤਾ।






ਬਾਈਟ – ਬਾਬਾ ਬਲਵੀਰ ਸਿੰਘ ਮੁਖੀ ਨਿਹੰਗ ਸਿੰਘ ਜਥੇਬੰਦੀਆਂ