
ਪੰਜਾਬ ਯੂਨੀਵਰਸਿਟੀ ਵੱਲੋਂ 16 ਅਕਤੂਬਰ ਤੋਂ 19 ਅਕਤੂਬਰ ਤੱਕ ਗੁਰੂ ਨਾਨਕ ਕਾਲਜ ਫਿਰੋਜ਼ਪੁਰ ਵਿਖੇ ਯੁਵਕ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਅੱਜ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਅਤੇ ਦਿਹਾਤੀ ਵਿਧਾਇਕ ਰਜਨੀਸ਼ ਦਹੀਆ ਦੀ ਧਰਮਪਤਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਮੇਲੇ ਵਿਚ ਵੱਖ-ਵੱਖ ਵਰਗਾਂ ਦੇ ਬੱਚਿਆਂ ਨੇ ਭਾਗ ਲਿਆ | ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦਾ ਇਹ ਮੇਲਾ ਬੜੀ ਧੂਮ-ਧਾਮ ਨਾਲ ਸਮਾਪਤ ਹੋਇਆ। ਮੁੱਖ ਮਹਿਮਾਨ ਵਜੋਂ ਪਹੁੰਚੇ ਰਣਵੀਰ ਸਿੰਘ ਭੁੱਲਰ ਸ਼ਹਿਰੀ ਵਿਧਾਇਕ ਨੇ ਸਮੂਹ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਨੌਜਵਾਨਾਂ ਨੂੰ ਆਪਣੇ ਪੰਜਾਬੀ ਵਿਰਸੇ ਅਤੇ ਪੰਜਾਬੀ ਸੱਭਿਆਚਾਰ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਅਜਿਹੇ ਕੰਮਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਯੂਨੀਵਰਸਿਟੀ ਅਤੇ ਕਾਲਜ ਪ੍ਰਬੰਧਕ ਕਮੇਟੀ ਅਤੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।