HomeCrimeਸੂਫ਼ੀ ਗਾਇਕਾਂ ਨੂਰਾਂ ਸਿਸਟਰਸ ਨੂੰ ਜਾਣੋ ਮਾਰਨ ਦੀ ਮਿਲੀ ਧਮਕੀ , ਜਲੰਧਰ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ

ਪੰਜਾਬ ਦੀ ਸੂਫੀ ਗਾਇਕਾ ਵਜੋਂ ਜਾਣੀ ਜਾਂਦੀ ਨੂਰਾਂ ਸਿਸਟਰਜ਼ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਨੂਰਾ ਭੈਣ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਮ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ। ਮੁਲਜ਼ਮਾਂ ਨੇ ਫਿਰੌਤੀ ਮੰਗਣ ਵਾਲੇ ਸੁਨੇਹੇ ਭੇਜੇ ਹਨ। ਮੁਲਜ਼ਮਾਂ ਨੇ ਪੈਸੇ ਨਾ ਦੇਣ ’ਤੇ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ। ਹੁਣ ਜਲੰਧਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੁਲਤਾਨਾ ਨੂਰਾ ਦੇ ਪਤੀ ਨੇ ਦੱਸਿਆ ਕਿ ਉਸ ਨੂੰ ਇੱਕ ਅਣਪਛਾਤੇ ਨੰਬਰ ਤੋਂ ਸੁਨੇਹਾ ਆਇਆ ਸੀ। ਜਿਸ ਵਿੱਚ ਮੁਲਜ਼ਮ ਨੇ ਆਪਣੇ ਆਪ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਪੁੱਤਰ ਦੱਸ ਕੇ ਫਿਰੌਤੀ ਦੀ ਮੰਗ ਕੀਤੀ ਸੀ।

ਪੀੜਤਾ ਅਨੁਸਾਰ ਸੁਲਤਾਨਾ ਨੂਰਾ ਦੇ ਨਿੱਜੀ ਫ਼ੋਨ ‘ਤੇ ਮੈਸੇਜ ਆਇਆ ਸੀ। ਜਿਸ ਨੇ ਫਿਰੌਤੀ ਦੀ ਰਕਮ ਨਾ ਦੇਣ ‘ਤੇ ਸੁਲਤਾਨਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜਿਸ ਤੋਂ ਬਾਅਦ ਉਸ ਦੇ ਪਤੀ ਵੱਲੋਂ ਸ਼ੁੱਕਰਵਾਰ ਨੂੰ ਜਲੰਧਰ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਸ ਨੇ ਨੰਬਰ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਪੁਲਿਸ ਨੂੰ ਮਿਲਿਆ ਫ਼ੋਨ ਨੰਬਰ ਸਾਈਬਰ ਸੈੱਲ ਨੂੰ ਸੌਂਪ ਦਿੱਤਾ ਗਿਆ ਹੈ। ਜਿਸ ਕਾਰਨ ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਉਕਤ ਨੰਬਰ ਕਿੱਥੋਂ ਦਾ ਸੀ ਅਤੇ ਇਸ ਦਾ ਸਰਵਰ ਕਿੱਥੋਂ ਚੱਲ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਕਰਨ ਤੋਂ ਬਾਅਦ ਮਾਮਲੇ ਦੀ ਅਗਲੀ ਕਾਰਵਾਈ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਕਿ ਕਿਸੇ ਪੰਜਾਬੀ ਗਾਇਕ ਨੂੰ ਫਿਰੌਤੀ ਦੀ ਕਾਲ ਆਈ ਹੋਵੇ। ਇਸ ਤੋਂ ਪਹਿਲਾਂ ਵੀ ਕਈ ਗਾਇਕਾਂ ਦੇ ਫੋਨ ਆ ਚੁੱਕੇ ਹਨ।

About Author

Posted By City Home News