HomeIndiaਨੇਪਾਲ ਭੂਚਾਲ: ਭੂਚਾਲ ਕਾਰਨ ਕਈ ਘਰ ਤਬਾਹ, 128 ਤੋਂ ਵੱਧ ਮੌਤਾਂ, ਕਈ ਜ਼ਖਮੀ

ਪੱਛਮੀ ਰੁਕਮ-ਜਾਜਰਕੋਟ ਸਭ ਤੋਂ ਵੱਧ ਪ੍ਰਭਾਵਿਤ; ਦਿੱਲੀ-ਐਨਸੀਆਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਵਿੱਚ ਵੀ ਇਸ ਦਾ ਅਸਰ 

ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ ਮਚਾਈ ਹੈ। ਨੇਪਾਲ ‘ਚ ਸ਼ੁੱਕਰਵਾਰ ਰਾਤ ਨੂੰ 6.4 ਤੀਬਰਤਾ ਦਾ ਜ਼ਬਰਦਸਤ ਭੂਚਾਲ ਆਇਆ, ਜਿਸ ਦੇ ਝਟਕੇ ਰਾਸ਼ਟਰੀ ਰਾਜਧਾਨੀ ਖੇਤਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਮਹਿਸੂਸ ਕੀਤੇ ਗਏ। ਸਮਾਚਾਰ ਏਜੰਸੀ ਦੇ ਅਨੁਸਾਰ, ਸ਼ੁੱਕਰਵਾਰ ਅੱਧੀ ਰਾਤ ਤੋਂ ਠੀਕ ਪਹਿਲਾਂ ਉੱਤਰ-ਪੱਛਮੀ ਨੇਪਾਲ ਦੇ ਜ਼ਿਲ੍ਹਿਆਂ ਵਿੱਚ ਇੱਕ ਸ਼ਕਤੀਸ਼ਾਲੀ ਭੂਚਾਲ ਆਉਣ ਸੈਂਕੜੇ  ਲੋਕ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ, ਜਦੋਂ ਕਿ ਬਚਾਅ ਟੀਮਾਂ ਨੇ ਪਹਾੜੀ ਪਿੰਡਾਂ ਵਿੱਚ ਬਚਾਅ ਕਾਰਜ ਕੀਤੇ। ਇੰਨਾ ਹੀ ਨਹੀਂ ਦੱਸਿਆ ਜਾ ਰਿਹਾ ਹੈ ਕਿ ਕਈ ਇਮਾਰਤਾਂ ਵੀ ਢਹਿ ਗਈਆਂ

ਨੇਪਾਲ ਦੇ ਪੀਐਮਓ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਸ਼ੁੱਕਰਵਾਰ ਰਾਤ 11:47 ਵਜੇ ਰਾਮੀਡਾਂਡ, ਜਾਜਰਕੋਟ ਵਿੱਚ ਭੂਚਾਲ ਕਾਰਨ ਹੋਏ ਮਨੁੱਖੀ ਅਤੇ ਮਾਲੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਤੁਰੰਤ ਬਚਾਅ ਅਤੇ ਰਾਹਤ ਲਈ ਸਾਰੀਆਂ 3 ਸੁਰੱਖਿਆ ਏਜੰਸੀਆਂ ਨੂੰ ਤਾਇਨਾਤ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਬਰਦਸਤ ਭੂਚਾਲ ਕਾਰਨ ਨੇਪਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ  ਵੀ ਵੱਧ ਸਕਦੀ  ਹੈ 

About Author

Posted By City Home News