HomePunjabਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ‘ਤੇ AAP ਤੇ ਕਾਂਗਰਸ ਦੀ ਫਸ ਗਈ ਗਰਾਰੀ

ਪਰਾਲੀ ਸਾਂਭਣ ਨੂੰ ਲੈ ਕੇ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀਆਂ ਜਾਂਦੀਆਂ ਮਸ਼ੀਨਾਂ ‘ਤੇ ਹੁਣ ਆਮ ਆਦਮੀ ਪਾਰਟੀ ਤੇ ਕਾਂਗਰਸ ਦੀ ਗਰਾਰੀ ਫਸ ਗਈ ਹੈ। ਆਪ ਦੇ ਬੁਲਾਰੇ ਮਾਲਵਿੰਦ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ 1.40 ਲੱਖ ਮਸ਼ੀਨਾਂ ਸਬਸਿਡੀ ‘ਤੇ ਦਿੱਤੀਆਂ ਹਨ। ਜਿਸ ਦਾ ਵਿਰੋਧ ਕਰਦੇ ਹੋਏ ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਹੜਾ ਅੰਕੜਾ ਜਾਰੀ ਕਰ ਰਹੀ ਹੈ ਇਹ ਪਿਛਲੇ 6 ਸਾਲ ਦਾ ਹੈ।

Stubble War: ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ‘ਤੇ AAP ਤੇ ਕਾਂਗਰਸ ਦੀ ਫਸ ਗਈ ਗਰਾਰੀ,

ਪਿਛਲੀ ਸਰਕਾਰ ਵੱਲੋਂ ਜਾਰੀ ਕੀਤੀਆਂ ਮਸ਼ੀਨਾਂ ਦੀ ਗਿਣਤੀ ਵੀ ਮਾਨ ਸਰਕਾਰ ਆਪਣੇ ਕਾਜਕਾਲ ਵਿੱਚ ਜੋੜ ਰਹੀ ਹੈ। ਦਰਅਸਲ ਪਰਾਲੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਖ ਵੱਖ ਰਾਜਾਂ ਸਮੇਤ ਪੰਜਾਬ ਸਰਕਾਰ ਨੂੰ ਝਾੜ ਪਾਈ ਸੀ। ਜਿਸ ਤੋਂ ਬਾਅਦ ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਟਵੀਟ ਕੀਤਾ ਕਿ – ਪਰਾਲ਼ੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜ਼ਬੂਰੀ ਹੈ, ਅੱਜ ਮਾਣਯੋਗ ਸੁਪਰੀਮ ਵੱਲੋਂ ਕੀਤੀ ਗਈ ਟਿੱਪਣੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਦੂਸ਼ਣ ਲਈ ਪੰਜਾਬ ਇਕੱਲਾ ਜਿੰਮੇਵਾਰ ਨਹੀਂ..ਇਸ ਟਵੀਟ ਤੋਂ ਬਾਅਦ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਟਵੀਟ ਕਰਕੇ ਕਿਹਾ ਕਿ – ਮਾਲਵਿੰਦਰ ਕੰਗ ਜੀ, ਮਾਨ ਸਰਕਾਰ ਨੇ 1.40 ਲੱਖ ਮਸ਼ੀਨਾਂ ਸਬਸਿਡੀ ‘ਤੇ ਕਿਸਾਨਾਂ ਨੂੰ ਨਹੀਂ ਦਿੱਤੀਆਂ, ਪਿਛਲੇ 6 ਸਾਲ ਵਿੱਚ ਪੰਜਾਬ ਸਰਕਾਰ ਨੇ 1.40 ਲੱਖ ਮਸ਼ੀਨਾਂ ਦਿੱਤੀਆਂ। ਮਸ਼ੀਨਾਂ ਦਾ ਇਹ ਅੰਕੜਾ 6 ਸਾਲ ਦਾ ਹੈ।

About Author

Posted By City Home News