HomeVideosਪੰਜਾਬ ‘ਚ ਠੰਢ ਨੇ ਫੜਿਆ ਜ਼ੋਰ,ਸੰਘਣੀ ਧੁੰਦ ਨਾਲ ਆਵਾਜਾਈ ਹੋ ਰਹੀ ਪ੍ਰਭਾਵਿਤ

ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਇਕਦਮ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਹੁਣ ਰਾਤਾਂ ਦੇ ਨਾਲ-ਨਾਲ ਦਿਨੇ ਵੀ ਤਾਪਮਾਨ ਡਿੱਗਣਾ ਸ਼ੁਰੂ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਖੇਤਰਾਂ ਵਿੱਚ ਸੰਘਣੀ ਧੁੰਦ ਛਾ ਰਹੀ ਹੈ ਜਿਸ ਕਰਕੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਦਿਨ ਚੜ੍ਹਨ ਦੇ ਨਾਲ-ਨਾਲ ਧੁੰਦ ਦਾ ਅਸਰ ਘਟਦਾ ਹੈ। 

ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਤਾਪਮਾਨ ਵਿੱਚ 1 ਤੋਂ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅਗਲੇ ਦਿਨੀਂ ਮੌਸਮ ਸਾਫ ਰਹਿਣ ਦੀ ਉਮੀਦ ਹੈ। ਉਧਰ, ਪਿਛਲੀ ਦਿਨੀਂ ਬਾਰਸ਼ ਨੇ ਮੌਸਮ ਸਾਫ ਕਰ ਦਿੱਤਾ ਸੀ ਪਰ ਦੀਵਾਲੀ ‘ਤੇ ਚੱਲੇ ਪਟਾਕਿਆਂ ਕਰਕੇ ਪੰਜਾਬ ਦੀ ਆਬੋ-ਹਵਾ ਮੁੜ ਵਿਗੜ ਗਈ ਹੈ। ਦੀਵਾਲੀ ਤੋਂ ਅਗਲੇ ਦਿਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ ‘ਖ਼ਰਾਬ’ ਰਹੀ। ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 207 ਦਰਜ ਕੀਤਾ ਗਿਆ।


ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਰਾਤ ਸਮੇਂ ਤਾਪਮਾਨ ਸਭ ਤੋਂ ਘੱਟ ਤੇ ਪਟਿਆਲਾ ਵਿੱਚ ਦਿਨ ਸਮੇਂ ਸਭ ਨਾਲੋਂ ਵੱਧ ਤਾਪਮਾਨ ਦਰਜ ਕੀਤਾ ਜਾ ਰਿਹਾ ਹੈ। ਲੁਧਿਆਣਾ ਵਿੱਚ ਘੱਟ ਤੋਂ ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 4.7 ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 29.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

About Author

Posted By City Home News