
ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਰੀ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ਉਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਜਿਹਾ ਮਸਲਾ ਰਾਜਪਾਲ ਅਤੇ ਮੁੱਖ ਮੰਤਰੀ ਵਿਚਕਾਰ ਸੁਲਝਾਇਆ ਜਾਣਾ ਚਾਹੀਦਾ ਹੈ।
ਅਦਾਲਤ ਨੇ ਕਿਹਾ ਕਿ ਰਾਜਪਾਲਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਹੀਂ ਹਨ। ਇਸ ’ਤੇ ਸਾਲਿਸਟਰ ਜਨਰਲ ਤੁਸ਼ਾਰ ਮਹਤਿਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜ ਦੇ ਰਾਜਪਾਲ ਨੇ ਉਨ੍ਹਾਂ ਨੂੰ ਭੇਜੇ ਬਿੱਲਾਂ ਉਤੇ ਕਾਰਵਾਈ ਕੀਤੀ ਹੈ। ਸੁਪਰੀਮ ਕੋਰਟ ਨੇ ਸਾਲਿਟਰ ਜਨਰਲ ਨੂੰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੰਦਿਆਂ ਮਾਮਲੇ ਦੀ ਸੁਣਵਾਈ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਵਿਧਾਨ ਸਭਾ ਵੱਲੋਂ 7 ਬਿੱਲ ਪਾਸ ਕੀਤੇ ਜਾ ਚੁੱਕੇ ਹਨ, ਪਰ ਰਾਜਪਾਲ ਨੇ ਬਿੱਲ ‘ਤੇ ਕੋਈ ਕਾਰਵਾਈ ਨਹੀਂ ਕੀਤੀ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਰਾਜਪਾਲ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ।
ਰਾਜਪਾਲ ਦੀ ਤਰਫੋਂ ਪੇਸ਼ ਹੋਏ ਐਡਵੋਕੇਟ ਐਸ ਜੀ ਤੁਸ਼ਾਰ ਮਹਿਤਾ ਨੇ ਕਿਹਾ ਕਿ ਰਾਜਪਾਲ ਇਸ ਦਾ ਅਧਿਐਨ ਕਰਕੇ ਬਿੱਲ ਪਾਸ ਕਰ ਰਹੇ ਹਨ।