
ਵਿਜੀਲੈਂਸ ਬਿਊਰੋ ਨੇ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਸਾਬਕਾ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ।